HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਲੁਧਿਆਣਾ: ਨਾਬਾਲਗ ਨਾਲ ਸਮੂਹਿਕ ਬਲਾਤਕਾਰ, ਦੋਸ਼ੀਆਂ ਨੇ ਦੋਸਤਾਂ ਨਾਲ ਮਿਲ ਕੇ ਕੀਤਾ ਅਗਵਾ...


ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਦੋਸ਼ੀ ਨੇ ਆਪਣੇ ਹੋਰ ਦੋਸਤਾਂ ਨਾਲ ਸਰੀਰਕ ਸਬੰਧ ਬਣਾਏ। ਜਾਣਕਾਰੀ ਮੁਤਾਬਕ ਦੋਸ਼ੀ ਨੇ ਪਹਿਲਾਂ ਨਾਬਾਲਗ ਨੂੰ ਅਗਵਾ ਕੀਤਾ ਅਤੇ ਬਾਅਦ 'ਚ ਉਸ ਨੂੰ 5 ਦਿਨ ਤੱਕ ਕਮਰੇ 'ਚ ਬੰਦ ਰੱਖਿਆ ਅਤੇ ਇਕ-ਇਕ ਕਰਕੇ ਉਸ ਨਾਲ ਬਲਾਤਕਾਰ ਕੀਤਾ।  

ਪੀੜਤਾ ਨੇ ਦੱਸਿਆ ਕਿ ਉਹ ਕੁਝ ਮਹੀਨੇ ਪਹਿਲਾਂ ਮੁਲਜ਼ਮਾਂ ਨੂੰ ਇੰਸਟਾਗ੍ਰਾਮ 'ਤੇ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਦੋਸਤੀ ਹੋ ਗਈ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਲੜਕੀ ਜਸਪ੍ਰੀਤ ਦੇ ਦੋਸਤ ਨਾਲ ਵੀ ਫੋਨ 'ਤੇ ਗੱਲ ਕਰਦੀ ਸੀ। 12 ਮਈ ਨੂੰ ਜਦੋਂ ਪਿੰਡ ਚੱਪੜਚਿੜੀ ਖਰੜ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਨੂੰ ਵਰਗਲਾ ਕੇ ਮੋਟਰਸਾਈਕਲ ਤੇ ਪਿੰਡ ਡੇਹਲੋਂ ਲੈ ਗਏ। ਜਿਸ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਅਗਵਾ ਕਰ ਲਿਆ ਅਤੇ 5 ਦਿਨ ਤੱਕ ਕਮਰੇ 'ਚ ਬੰਦ ਰੱਖਿਆ ਅਤੇ ਇਕ-ਇਕ ਕਰਕੇ ਉਸ ਨਾਲ ਬਲਾਤਕਾਰ ਕੀਤਾ। ਫਿਲਹਾਲ ਪੁਲਿਸ ਨੇ ਜਸਪ੍ਰੀਤ ਸਿੰਘ ਅਤੇ ਉਸਦੇ ਹੋਰ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies