ਫ਼ਿਰੋਜ਼ਪੁਰ (ਸੰਦੀਪ ਚੱਡਾ) : ਫ਼ਿਰੋਜ਼ਪੁਰ ਵਿੱਚ ਇੱਕ ਵਿਅਕਤੀ ਨੇ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਵੀਡੀਓ ਵੀ ਬਣਾਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਵਿੰਦਰ ਸਿੰਘ ਟਰੱਕ ਡਰਾਈਵਰ ਸੀ ਜੋ ਕਿ ਜ਼ਿਆਦਾਤਰ ਬਾਹਰ ਹੀ ਰਹਿੰਦਾ ਸੀ ਅਤੇ ਉਸ ਦੀ ਪਿੱਠ ਪਿੱਛੇ ਉਸ ਦੀ ਪਤਨੀ ਦੇ ਹੋਰ ਮਰਦਾਂ ਨਾਲ ਸਬੰਧ ਹੋਣ ਲੱਗੇ। ਉਹ ਵਿਅਕਤੀ ਬੰਦ ਦਰਵਾਜ਼ੇ ਦੀਆਂ ਵੀਡੀਓ ਬਣਾ ਕੇ ਮ੍ਰਿਤਕ ਨੌਜਵਾਨਾਂ ਨੂੰ ਭੇਜਦਾ ਸੀ। ਇਸ ਸ਼ਰਮਨਾਕ ਕਾਰੇ ਨੂੰ ਬਰਦਾਸ਼ਤ ਨਾ ਕਰਦੇ ਹੋਏ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ।      
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਪਿੰਡ ਮਿੱਠੇ ਦਾ ਰਹਿਣ ਵਾਲਾ ਸੀ। ਉਹ ਗੱਡੀ ਚਲਾਉਂਦਾ ਸੀ, ਜਿਸ ਕਾਰਨ ਉਹ ਜ਼ਿਆਦਾਤਰ ਸਮਾਂ ਬਾਹਰ ਹੀ ਰਹਿੰਦਾ ਸੀ। ਇਸ ਤੋਂ ਬਾਅਦ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਦੇ ਬਾਹਰ ਕਿਸੇ ਅਜਨਬੀ ਨਾਲ ਨਾਜਾਇਜ਼ ਸਬੰਧ ਹਨ ਤਾਂ ਉਸ ਨੇ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਹਰਕਤ ਤੋਂ ਪਿੱਛੇ ਨਹੀਂ ਹਟੀ।  
ਪਰਿਵਾਰ ਨੇ ਇਹ ਵੀ ਦੱਸਿਆ ਕਿ ਜਿਸ ਵਿਅਕਤੀ ਨਾਲ ਪਤਨੀ ਦੇ ਨਾਜਾਇਜ਼ ਸਬੰਧ ਸਨ, ਉਹ ਬੰਦ ਕਮਰੇ ਵਿਚ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਭੇਜਦਾ ਸੀ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਹ ਇਸ ਗੱਲ ਨੂੰ ਬਰਦਾਸ਼ਤ ਨਾ ਕਰ ਸਕਿਆ ਅਤੇ ਕੱਲ੍ਹ ਉਸ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਅਪਲੋਡ ਕਰ ਦਿੱਤੀ ਅਤੇ ਸਾਫ਼ ਤੌਰ 'ਤੇ ਉਨ੍ਹਾਂ ਲੜਕਿਆਂ ਦੇ ਨਾਂ ਲੈ ਲਏ ਅਤੇ ਬਾਅਦ ਵਿਚ ਉਸ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਨਾਲ ਚਾਰ ਹੋਰ ਲੋਕ ਜੁੜੇ ਹੋਏ ਸਨ ਅਤੇ ਸੁਖਵਿਦਰ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ।     


 
 
 
 
 
 
 
 
 
       
       
       
