ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਮੋਟਰਸਾਈਕਲ ’ਤੇ ਨਵੇਂ ਬੱਸ ਸਟੈਂਡ ਨੇੜੇ ਜਾ ਰਿਹਾ ਸੀ ਤਾਂ ਟਰੱਕ ਚਾਲਕ ਨੇ ਲਾਪਰਵਾਹੀ ਨਾਲ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਮੋਟਰਸਾਈਕਲ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ ਅਤੇ ਉਸ ਦਾ ਭਰਾ ਸਾਹਿਲ ਜ਼ਿੰਦਾ ਸੜ ਗਿਆ ਅਤੇ ਮੌਕੇ 'ਤੇ ਹੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਇਸ ਨਾਲ ਟਰੱਕ ਨੂੰ ਵੀ ਅੱਗ ਲੱਗ ਗਈ ਅਤੇ ਟਰੱਕ ਵੀ ਸੜ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

