ਲੁਧਿਆਣਾ (ਸੰਦੀਪ ਚੱਢਾ) : ਲੁਧਿਆਣਾ 'ਚ ਬਰਸਾਤੀ ਪਾਣੀ 'ਚ ਕਰੰਟ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ 10 ਸਾਲਾ ਬੱਚੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਹਰ ਕਰਤਾਰ ਕਲੋਨੀ 'ਚ ਬਰਸਾਤੀ ਪਾਣੀ ਇਕ ਘਰ 'ਚ ਦਾਖਲ ਹੋ ਗਿਆ, ਜਿਸ ਕਾਰਨ ਪਾਣੀ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਅਤੇ ਇਕ 10 ਸਾਲ ਦੇ ਬੱਚੇ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਗੁੱਸੇ ਵਿੱਚ ਆਏ ਲੋਕਾਂ ਨੇ ਸਿੰਗਰ ਸਿਨੇਮਾ ਰੋਡ ’ਤੇ ਧਰਨਾ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਔਰਤ ਦੀ ਮੌਤ ਹੋ ਗਈ ਹੈ ਅਤੇ 10 ਸਾਲ ਦਾ ਬੱਚਾ ਜ਼ਖਮੀ ਹੋ ਗਿਆ ਹੈ।

