ਜਲੰਧਰ (ਸੰਦੀਪ ਚੱਢਾ) : ਬੀਤੀ ਰਾਤ ਪਠਾਨਕੋਟ ਰੋਡ 'ਤੇ ਢੀਂਗਰਾ ਮੈਡੀਕਲ ਸਟੋਰ 'ਤੇ ਵਾਪਰੀ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਦੁਕਾਨ ਮਾਲਕ ਦਾ ਦੋਸ਼ ਹੈ ਕਿ ਅੱਗ ਜਾਣ ਬੁੱਝ ਕੇ ਲਗਾਈ ਗਈ ਕਿਉਂਕਿ ਦੁਕਾਨ 'ਤੇ ਲੱਗੇ ਸੀਸੀਟੀਵੀ ਕੈਮਰੇ ਵੀ ਟੁੱਟੇ ਹੋਏ ਸਨ। ਮੌਕੇ ’ਤੇ ਪੁੱਜੇ ਥਾਣਾ 8 ਦੇ ਏ.ਐਸ.ਆਈ. ਕਿਸ਼ੋਰ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।