ਤਰਨਤਾਰਨ (ਸੰਦੀਪ ਚੱਢਾ): ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਚੱਲਦੇ ਵਾਹਨਾਂ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੇਨ ਰੋਡ 'ਤੇ ਜਾ ਰਹੇ ਇੱਕ ਥਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਥਾਰ ਚਾਲਕ ਨੇ ਬੜੀ ਮੁਸ਼ਕਲ ਨਾਲ ਬਾਹਰ ਆ ਕੇ ਆਪਣੀ ਜਾਨ ਬਚਾਈ। ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਨੇ ਦੱਸਿਆ ਕਿ ਉਹ ਜ਼ਿਲ੍ਹਾ ਪੁਲਿਸ ਵਿਭਾਗ ਵਿੱਚ ਬਤੌਰ ਮੁਲਾਜ਼ਮ ਤਾਇਨਾਤ ਹੈ।
ਉਹ ਸ਼ਾਮ ਨੂੰ ਆਪਣੀ ਪਤਨੀ ਨਾਲ ਘਰੋਂ ਨਿਕਲਿਆ ਸੀ ਅਤੇ ਵਾਪਸ ਘਰ ਜਾ ਰਿਹਾ ਸੀ ਤਾਂ ਚਾਰ ਖੰਭਾ ਚੌਕ ਤੋਂ ਥੋੜ੍ਹਾ ਅੱਗੇ ਜਾ ਰਿਹਾ ਸੀ ਤਾਂ ਉਸ ਦੀ ਥਾਰ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨਾਲ ਸੜ ਗਈ। ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

