ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਦੇ ਫੰਡਾਂ ਦਾ ਵੇਰਵਾ ਦਿੱਤਾ ਹੈ, ਜਿਸ ਤਹਿਤ 7 ਜ਼ਿਲ੍ਹਿਆਂ ਨੂੰ 34 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ 27 ਕਰੋੜ 32 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਦਕਿ ਓ.ਬੀ.ਸੀ. ਅਤੇ ਆਰਥਿਕ ਤੌਰ 'ਤੇ ਕਮਜ਼ੋਰ (EWS) ਨੂੰ 7 ਕਰੋੜ 28 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ-ਦੋ ਦਿਨਾਂ ਵਿੱਚ ਪੈਸੇ ਖਾਤਿਆਂ ਵਿੱਚ ਆ ਜਾਣਗੇ।ਡਾ: ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਨੂੰ ਰਾਜ ਦੇ ਮੁੱਖ ਸੇਵਾ ਕੇਂਦਰਾਂ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਨੂੰ ਕਵਰ ਕਰ ਸਕਣ। ਮੰਤਰੀ ਨੇ ਦੱਸਿਆ ਕਿ ਬਠਿੰਡਾ, ਬਰਨਾਲਾ, ਫਰੀਦਕੋਟ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਜਲੰਧਰ ਜ਼ਿਲ੍ਹੇ ਨੂੰ ਕਵਰ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਨੂੰ 30 ਤੱਕ ਕਵਰ ਕਰ ਲਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਅਸੀਂ 7 ਜ਼ਿਲ੍ਹਿਆਂ ਨੂੰ ਲਗਭਗ 34 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

