ਪੰਜਾਬ ਡੈਸਕ- ਹਿਮਾਚਲ ਦੇ ਡਲਹੌਜ਼ੀ 'ਚ ਸਪੈਨਿਸ਼ ਜੋੜੇ 'ਤੇ ਹੋਏ ਹਮਲੇ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਇਸ ਦੌਰਾਨ ਸਾਬਕਾ ਸੀ.ਐਮ. ਅਤੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਐਨ.ਆਰ.ਆਈ. ਨੇ ਹਿਮਾਚਲ 'ਚ ਸਪੈਨਿਸ਼ ਜੋੜੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਸ ਨੇ ਉਕਤ ਹਮਲੇ ਸਬੰਧੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਫੋਨ ’ਤੇ ਗੱਲਬਾਤ ਦੌਰਾਨ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ।
ਜਦਕਿ ਹਿਮਾਚਲ ਦੇ ਸੀ.ਐਮ ਉਨ੍ਹਾਂ ਸੰਸਦ ਮੈਂਬਰ ਚੰਨੀ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਵਿੱਚ ਜਲਦੀ ਹੀ ਅਹਿਮ ਕਦਮ ਚੁੱਕਣਗੇ। ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ N.R.I. ਸਪੈਨਿਸ਼ ਜੋੜਾ ਸੈਰ ਕਰਨ ਲਈ ਡਲਹੌਜ਼ੀ ਆਇਆ ਸੀ ਜਿੱਥੇ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਸਪੈਨਿਸ਼ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਦੌਰਾਨ ਜ਼ਖਮੀ ਪਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 2 ਦਿਨਾਂ ਬਾਅਦ ਉਸ ਨੂੰ ਹੋਸ਼ ਆਈ।
ਸਪੈਨਿਸ਼ ਐਨ.ਆਰ.ਆਈ ਔਰਤ ਨੇ ਪੁਲਿਸ 'ਤੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਹਿਮਾਚਲ ਪੁਲਿਸ ਨੇ ਉਸਦੇ ਮੋਬਾਈਲ ਫ਼ੋਨ ਤੋਂ ਕੁੱਟਮਾਰ ਦੀ ਵੀਡੀਓ ਵੀ ਡਿਲੀਟ ਕਰ ਦਿੱਤੀ ਹੈ। ਐਨ.ਆਰ.ਆਈ ਜੋੜੇ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸਪੇਨ ਵਿੱਚ ਰਹਿ ਰਹੇ ਹਨ। ਹੁਣ ਉਹ ਪੰਜਾਬ ਵਿੱਚ ਰੁਜ਼ਗਾਰ ਸ਼ੁਰੂ ਕਰਨ ਬਾਰੇ ਸੋਚ ਰਿਹਾ ਸੀ ਜਿਸ ਕਾਰਨ ਉਹ ਪੰਜਾਬ ਆ ਗਿਆ। ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਦੇਣ ਦੀ ਗੱਲ ਚੱਲ ਰਹੀ ਸੀ। ਇਸ ਦੌਰਾਨ ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਕੇ ਹਿਮਾਚਲ ਅਤੇ ਪੰਜਾਬ ਦੇ ਸਬੰਧਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

