ਅਜੀਤ ਡੋਭਾਲ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣੇ ਹਨ, ਉਨ੍ਹਾਂ ਦਾ ਕਾਰਜਕਾਲ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਸੇਵਾਮੁਕਤ ਆਈਪੀਐਸ ਅਜੀਤ ਡੋਭਾਲ ਨੂੰ 10.06.2024 ਤੋਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੂੰ 13 ਜੂਨ ਨੂੰ ਭਾਰਤ ਸਰਕਾਰ ਵੱਲੋਂ ਜਾਰੀ ਨੋਟਿਸ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ। ਕੇਂਦਰ ਦੁਆਰਾ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, “ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਹੀ ਖਤਮ ਹੋ ਜਾਵੇਗੀ। ਅਜੀਤ ਡੋਵਾਲ ਆਪਣੇ ਤੀਜੇ ਕਾਰਜਕਾਲ ਦੌਰਾਨ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਦੇ ਰਹਿਣਗੇ।