ਮੋਗਾ : ਪੁਲਸ ਚੌਕੀ ਕਿਸ਼ਨਪੁਰਾ ਕਲਾਂ ਅਧੀਨ ਪੈਂਦੇ ਖੇਤਰ ਪਿੰਡ ਬੱਡੂਵਾਲਾ ਨਹਿਰ 'ਚੋਂ ਇਕ 21 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਚੌਕੀ ਇੰਚਾਰਜ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਨਰਿੰਦਰ ਸਿੰਘ ਦੁਪਹਿਰ ਸਮੇਂ ਆਪਣੇ ਦੋਸਤਾਂ ਨਾਲ ਗਿਆ ਸੀ ਅਤੇ ਘਰ ਵਾਪਸ ਨਹੀਂ ਆਇਆ। ਅਸੀਂ ਉਸਦੀ ਕਾਫੀ ਭਾਲ ਕੀਤੀ। ਅੱਜ ਸਾਨੂੰ ਪਤਾ ਲੱਗਾ ਕਿ ਉਸ ਦੀ ਲਾਸ਼ ਬੱਡੂਵਾਲਾ ਨਹਿਰ 'ਚ ਪਈ ਹੈ, ਜਿਸ 'ਤੇ ਅਸੀਂ ਪੁਲਸ ਨੂੰ ਸੂਚਨਾ ਦਿੱਤੀ।
ਚੌਕੀ ਇੰਚਾਰਜ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਾਊਂ ਕਾਰਵਾਈ ਕਰਨ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

