ਜਲੰਧਰ : ਪਠਾਨਕੋਟ ਚੌਕ 'ਤੇ ਇਕ ਤੇਜ਼ ਰਫਤਾਰ ਪਿਕਅੱਪ ਮਹਿੰਦਰਾ ਗੱਡੀ ਫੁੱਟਪਾਥ 'ਤੇ ਸੁੱਤੇ ਪਏ ਮਜ਼ਦੂਰਾਂ ਦੇ ਉਪਰੋਂ ਭੱਜ ਕੇ ਦੂਜੇ ਵਾਹਨਾਂ ਨਾਲ ਟਕਰਾ ਗਈ ਅਤੇ ਖੰਭੇ ਨਾਲ ਜਾ ਟਕਰਾਈ।
ਇਸ ਦਰਦਨਾਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਲੋਕਾਂ ਦੀ ਮਦਦ ਨਾਲ ਨਸ਼ੇ ਦੀ ਹਾਲਤ 'ਚ ਮਹਿੰਦਰਾ ਪਿਕਅੱਪ ਦੇ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਇਸ ਹਾਦਸੇ ਵਿੱਚ ਦੋ ਵਾਹਨ ਵੀ ਨੁਕਸਾਨੇ ਗਏ। ਜ਼ਖ਼ਮੀ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

