ਜਲੰਧਰ : ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਪੈਰ ਮਜ਼ਬੂਤ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਤਹਿਤ ਅੱਜ ਸ਼ਹਿਰ ਦੇ ਤਿੰਨ ਆਗੂਆਂ ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਤਾਂਗੜੀ, ਸੀਨੀਅਰ ਕੌਂਸਲਰ ਰਾਜਕੁਮਾਰ ਰਾਜੂ ਅਤੇ ਜਗਦੀਪ ਰਾਮ ਸਮਰਾਏ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਸੀ.ਐਮ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਸ਼ਾਮਲ ਹਨ। ਜਦੋਂ ਕਿ ਸੀ.ਐਮ. ਮਾਨ ਨੇ ਕਿਹਾ ਕਿ ਉਪਰੋਕਤ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।


