ਲੁਧਿਆਣਾ, 17 ਜੁਲਾਈ: ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਅੱਗੇ ਵਧਦੇ ਹੋਏ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਬੁੱਧਵਾਰ ਨੂੰ ਵਾਰਡ ਨੰਬਰ 47 ਦੇ ਡਾਕਟਰ ਅੰਬੇਡਕਰ ਨਗਰ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ। ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਤੋਂ ਫੀਡਬੈਕ ਵੀ ਲਈ ਜਾ ਰਹੀ ਹੈ। ਡਾ. ਅੰਬੇਡਕਰ ਨਗਰ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਇਹ ਪ੍ਰੋਜੈਕਟ ਵੀ ਇਲਾਕਾ ਵਾਸੀਆਂ ਦੀ ਮੰਗ 'ਤੇ ਹੀ ਸ਼ੁਰੂ ਕੀਤਾ ਗਿਆ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਧੀਆ ਕੁਆਲਿਟੀ ਦੇ ਕੰਮ ਨੂੰ ਯਕੀਨੀ ਬਣਾਉਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਵਿਧਾਇਕ ਸਿੱਧੂ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮੁਹੱਲਿਆਂ ਵਿੱਚ ਹਰਿਆਲੀ ਫੈਲਾਉਣ ਅਤੇ ਆਪਣੇ ਘਰਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜੇ ਦੇ ਪ੍ਰਬੰਧਨ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।

