ਪੰਜਾਬ ਡੈਸਕ : ਜਲੰਧਰ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਕੈਨੇਡਾ 'ਚ ਲੁਕੇ ਬਦਨਾਮ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ 5 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਵੱਲੋਂ ਟਵੀਟ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਗੁਆਂਢੀ ਜ਼ਿਲ੍ਹਿਆਂ ਵਿੱਚ ਕਤਲ ਅਤੇ ਫਿਰੌਤੀ ਵਰਗੀਆਂ ਘਿਨਾਉਣੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਹਨ। ਪੁਲਿਸ ਹੁਣ ਤੱਕ ਲੰਡਾ ਗਿਰੋਹ ਦੇ ਕੁੱਲ 13 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।