ਪੰਜਾਬ: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਤੋਂ ਆ ਰਹੀ ਹਿਮਾਚਲ ਦੀ ਕਾਰ ਪਲਟ ਗਈ। ਇਸ ਹਾਦਸੇ 'ਚ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਇੱਕ ਪਰਿਵਾਰ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਹਾਦਸਾ ਕੁਝ ਇਸ ਤਰ੍ਹਾਂ ਹੋਇਆ ਕਿ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਵਾਹਨ ਸੜਕ ਤੋਂ ਹੇਠਾਂ ਜਾ ਡਿੱਗਾ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਮਾਂ ਅਤੇ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਸੜਕ ਪਾਰ ਕਰਨ ਵਾਲਾ ਵਿਅਕਤੀ ਹਲਵਾਈ ਦੀ ਦੁਕਾਨ ਚਲਾਉਂਦਾ ਸੀ ਅਤੇ ਉਸ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ।ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਮਰਚੂਰੀ 'ਚ ਰੱਖਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੋਈ ਨਤੀਜਾ ਨਿਕਲ ਸਕਦਾ ਹੈ।


