ਗੁਰਦਾਸਪੁਰ : ਨਾਗਲਿਗ ਦੀ ਭਤੀਜੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਦੋਸ਼ੀ ਅਜੇ ਤੱਕ ਫਰਾਰ ਹੈ।
ਇਸ ਸਬੰਧੀ ਇੰਸਪੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਥਾਣਾ ਦੋਰਾਂਗਲਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਉਸ ਦੀ 15 ਸਾਲਾ ਬੇਟੀ ਘਰ 'ਚ ਇਕੱਲੀ ਸੀ। ਦੁਪਹਿਰ ਕਰੀਬ 12 ਵਜੇ ਉਸ ਦੇ ਚਾਚੇ ਦੇ ਸਹੁਰੇ ਦਾ ਲੜਕਾ ਸਰਦੂਲ ਉਸ ਦੇ ਘਰ ਆਇਆ ਅਤੇ ਮੰਜੇ ’ਤੇ ਪਈ ਉਸ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ ਅਤੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਮਹਿਲਾ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

