HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਐੱਸ.ਐੱਚ.ਓ. ਲਾਈਨ ਹਾਜਰ,ਜਾਣੋ ਪੂਰਾ ਮਾਮਲਾ


ਲੁਧਿਆਣਾ : ਔਰਤ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਦੇ ਮਾਮਲੇ 'ਚ ਤਸੱਲੀਬਖਸ਼ ਕਾਰਵਾਈ ਨਾ ਕਰਨ 'ਤੇ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਨੂੰ  ਲਾਈਨ ਕੀਤਾ ਗਿਆ ਹੈ। ਇਹ ਮਾਮਲਾ ਮੁੰਡੀਆਂ ਕਲਾਂ ਅਧੀਨ ਪੈਂਦੇ ਸੁੰਦਰ ਨਗਰ ਦੀ ਰਹਿਣ ਵਾਲੀ ਰੂਬੀ ਰਾਣੀ ਨਾਂ ਦੀ 30 ਸਾਲਾ ਔਰਤ ਦੀ ਮੌਤ ਨਾਲ ਸਬੰਧਤ ਸੀ। ਰੂਬੀ ਰਾਣੀ ਦੀ ਸਿਹਤ ਨੂੰ ਦੇਖਦਿਆਂ ਉਸ ਨੂੰ ਨੇੜਲੇ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।  

ਥਾਣਾ ਮੁਖੀ ਮਨਪ੍ਰੀਤ ਕੌਰ ਨੇ ਬਿਨਾਂ ਕਿਸੇ ਦੇਰੀ ਤੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਪੋਸਟਮਾਰਟਮ ਕਰਵਾਇਆ ਗਿਆ। ਉਸ ਦੇ ਸਰੀਰ ਦੇ ਉਪਰਲੇ ਹਿੱਸੇ 'ਤੇ ਕੁਝ ਨਿਸ਼ਾਨ ਸਨ, ਜਿਸ ਤੋਂ ਪਤਾ ਚੱਲਦਾ ਸੀ ਕਿ ਉਸ ਦੀ ਮੌਤ ਆਮ ਨਹੀਂ ਸੀ। ਇਸ ਦੇ ਨਾਲ ਹੀ ਥਾਣਾ ਸਦਰ ਦੇ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਾਸ਼ 'ਤੇ ਕੁਝ ਸ਼ੱਕੀ ਨਿਸ਼ਾਨ ਸਨ, ਜਿਸ ਬਾਰੇ ਡਾਕਟਰਾਂ ਨੇ ਵੀ ਸਪੱਸ਼ਟ ਕੀਤਾ ਕਿ ਮੌਤ ਕੋਈ ਸਾਧਾਰਨ ਨਹੀਂ ਸੀ, ਪਰ ਉਨ੍ਹਾਂ ਨੇ ਜਲਦਬਾਜ਼ੀ 'ਚ ਧਾਰਾ 174 ਅਧੀਨ ਕਾਰਵਾਈ ਕਰਕੇ ਫਾਈਲ ਬੰਦ ਕਰ ਦਿੱਤੀ | ਉਨ੍ਹਾਂ ਨੇ ਮੌਤ ਦੇ ਕਾਰਨਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਕਾਰਨ ਮੈਡਮ S.H.O. ਨੂੰ ਲਾਈਨ ਹਾਜਰ ਕੀਤਾ ਗਿਆ ਹੈ ਹੁਣ ਨਵੇਂ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੂੰ ਚਾਰਜ ਸੌਂਪਿਆ ਗਿਆ ਹੈ।   

ਇਸ ਮਾਮਲੇ ਵਿੱਚ ਜਦੋਂ ਇਲਾਕੇ ਦੇ ਏ.ਸੀ.ਪੀ ਜਸਬਿੰਦਰ ਸਿੰਘ ਖਹਿਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨਾ ਤਾਂ ਇਸ ਨੂੰ ਕੁਦਰਤੀ ਮੌਤ ਕਿਹਾ ਅਤੇ ਨਾ ਹੀ ਜਾਣਬੁੱਝ ਕੇ ਕੀਤਾ ਗਿਆ ਕਤਲ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਕੁਦਰਤੀ ਦੱਸਿਆ ਸੀ ਪਰ ਲਾਸ਼ ਨੂੰ ਦੇਖ ਕੇ ਸ਼ੱਕ ਪੈਦਾ ਹੋ ਗਿਆ ਹੈ। ਡਾਕਟਰਾਂ ਵੱਲੋਂ ਕੀਤੀ ਮੈਡੀਕਲ ਜਾਂਚ ਤੋਂ ਬਾਅਦ ਹੀ ਸਥਿਤੀ ਸਾਹਮਣੇ ਆਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਵਿਸੇਰਾ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਐਫ.ਐਸ.ਐਲ. ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।  


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies