ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ 2024-25 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਚੇਅਰਮੈਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਅੱਜ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਲਈ ਜਿਨ੍ਹਾਂ ਨੂੰ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰਕੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


