ਰਾਜਪਾਲ ਨੇ ਕਿਹਾ ਕਿ ਜੋ ਪਿੰਡ ਨਸ਼ਿਆਂ ਵਿਰੁੱਧ ਵਧੀਆ ਕੰਮ ਕਰੇਗਾ, ਉਸ ਲਈ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ 2 ਲੱਖ ਰੁਪਏ ਅਤੇ ਤੀਜਾ ਇਨਾਮ 1 ਲੱਖ ਰੁਪਏ ਹੈ ਅਤੇ ਇਹ ਰਾਸ਼ੀ ਸਰਕਾਰੀ ਫੰਡਾਂ ਵਿੱਚੋਂ ਦਿੱਤੀ ਜਾਵੇਗੀ। ਜਿਹੜਾ ਪਿੰਡ ਨਸ਼ਾ ਮੁਕਤ ਹੋਵੇਗਾ ਉਸ ਨੂੰ ਇੱਕ ਹੋਰ ਇਨਾਮ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਲਈ ਇਨਾਮ ਦਾ ਐਲਾਨ ਕਰਨਾ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨਾ ਪਵੇਗਾ। ਰਾਜਪਾਲ ਨੇ ਪਾਕਿਸਤਾਨ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਕਿਸਤਾਨ ਸਿੱਧੇ ਤੌਰ 'ਤੇ ਲੜਾਈ ਨਹੀਂ ਕਰ ਸਕਦਾ ਪਰ ਅਜਿਹੀਆਂ ਚਾਲਾਂ ਨੂੰ ਅਪਣਾ ਕੇ ਸੂਬੇ ਨੂੰ ਨਸ਼ਿਆਂ ਦੇ ਨਾਲ-ਨਾਲ ਹਥਿਆਰ ਭੇਜਣ ਦੀ ਕੋਸ਼ਿਸ਼ ਵੀ ਕਰਦਾ ਹੈ ਅਤੇ ਕਈ ਵਾਰ ਭੇਜ ਚੁੱਕਾ ਹੈ। ਰਾਜਪਾਲ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਪੁਲਿਸ ਬਿਹਤਰ ਕੰਮ ਕਰ ਰਹੀ ਹੈ ਪਰ ਗ੍ਰਹਿ ਮੰਤਰਾਲਾ ਵੀ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਚੌਕਸ ਹੈ।
ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਐਲਾਨ, ਕਿਹਾ- ਇਹ ਕੰਮ ਕਰੋਗੇ ਤਾਂ ਮਿਲੇਗਾ ਇਨਾਮ
July 24, 2024
0
ਅੰਮ੍ਰਿਤਸਰ: ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਵੱਡੀ ਜ਼ਿੰਮੇਵਾਰੀ ਹੈ। ਮੇਰਾ ਇੱਕੋ ਇੱਕ ਉਦੇਸ਼ 6 ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਏਜੰਸੀਆਂ ਵੀ ਚੰਗਾ ਕੰਮ ਕਰ ਰਹੀਆਂ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ 'ਚ ਵੱਧ ਰਹੇ ਨਸ਼ੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੋ ਵੀ ਡਰੋਨ ਫੜੇਗਾ ਉਸ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਰਾਜਪਾਲ ਨੇ ਕਿਹਾ ਕਿ ਜੋ ਵੀ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਜਾਂਦਾ ਹੈ, ਉਸ ਦੀ ਸਾਰੀ ਜਾਇਦਾਦ ਜ਼ਬਤ ਕਰ ਲੈਣੀ ਚਾਹੀਦੀ ਹੈ।
Tags