HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਦੇ ਇਸ ਸਕੂਲ 'ਚ ਵਾਪਰਿਆ ਵੱਡਾ ਹਾਦਸਾ! ਇੱਕ ਦੀ ਦਰਦਨਾਕ ਮੌਤ


ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਪਿੰਡ ਬੀਹਲਾ ਦੇ ਇੱਕ ਸਰਕਾਰੀ ਸਕੂਲ ਵਿੱਚ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਇੱਕ ਮਜ਼ਦੂਰ ਦੀ ਮਿੱਟੀ ਵਿੱਚ ਦੱਬਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ 'ਚ ਪੁੱਟੇ ਗਏ ਖੂਹ 'ਚ ਕੰਮ ਕਰਦੇ ਸਮੇਂ ਮਿੱਟੀ ਦੇ ਢੇਰ 'ਚ ਦੱਬਣ ਨਾਲ ਮਜ਼ਦੂਰ ਦੀ ਮੌਤ ਹੋ ਗਈ।

ਮ੍ਰਿਤਕ ਮਜ਼ਦੂਰ ਦੀ ਪਛਾਣ ਸੋਹਣ ਸਿੰਘ (ਉਮਰ 50) ਪੁੱਤਰ ਮੋਹਨ ਖਾਨ ਵਾਸੀ ਬੀਹਲਾ ਵਜੋਂ ਹੋਈ ਹੈ। ਪਿੰਡ ਦੇ ਸਕੂਲ ਵਿੱਚ 20 ਫੁੱਟ ਡੂੰਘੇ ਖੂਹ ਵਿੱਚ ਕੰਮ ਕਰਦੇ ਸਮੇਂ ਮਿੱਟੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਬੜੀ ਮੁਸ਼ਕਲ ਨਾਲ ਉਸ ਨੂੰ ਕਈ ਘੰਟਿਆਂ ਬਾਅਦ ਜੇ.ਸੀ.ਬੀ ਅਤੇ ਟਰੈਕਟਰਾਂ ਦੀ ਮਦਦ ਨਾਲ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਮਜ਼ਦੂਰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਜ਼ਦੂਰੀ ਕਰਦਾ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਮੌਕੇ ਟੱਲੇਵਾਲ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਪੁਲਿਸ ਪਾਰਟੀ ਸਮੇਤ ਪਿੰਡ ਬੀਹਲਾ ਵਿਖੇ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਘਾ ਨੇ ਦੱਸਿਆ ਕਿ ਬੀਹਲਾ ਦੇ ਸਕੂਲ ਵਿੱਚ ਖੂਹ ’ਤੇ ਕੰਮ ਕਰਦੇ ਸਮੇਂ ਢਿੱਗਾਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਟੱਲੇਵਾਲ ਦੀ ਪੁਲੀਸ ਜਾਂਚ ਕਰ ਰਹੀ ਹੈ।  


 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies