ਜਲੰਧਰ: ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਦੀ ਸੁਰਿੰਦਰ ਕੌਰ ਤੀਜੇ ਜਦਕਿ ਭਾਜਪਾ ਦੇ ਸ਼ੀਤਲ ਅੰਗੁਰਾਲ ਦੂਜੇ ਸਥਾਨ ’ਤੇ ਰਹੇ। 'ਆਪ' ਦੇ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ ਰਹੇ ਹਨ। ਨਤੀਜੇ ਦਾ ਐਲਾਨ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਵਰਕਰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਢੋਲ ਦੀ ਥਾਪ 'ਤੇ ਜਸ਼ਨ ਮਨਾ ਰਹੇ ਹਨ।