ਅੱਜ ਮਿਤੀ 15/7/2024 ਨੂੰ ਪੰਜਾਬ ਪੰਜਾਬ ਰੋਡਵੇਜ਼ ਪਨਬੱਸ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਡਿਪੂ ਕਮੇਟੀ ਲੁਧਿਆਣਾ ਦੀ ਮੀਟਿੰਗ ਜਨਰਲ ਮੈਨੇਜਰ ਸਾਹਿਬ ਨਾਲ ਹੋਈ ਜਿਸ ਵਿੱਚ ਜਨਰਲ ਮੈਨੇਜਰ ਸਾਹਿਬ ਨੇ ਸਾਰੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਕੁੱਝ ਮੰਗਾਂ ਦਾ ਮੋਕੇ ਤੇ ਹੱਲ ਕੀਤਾ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਜਥੇਬੰਦੀ ਨੇ ਲੰਬੀ ਵਿਚਾਰ ਚਰਚਾ ਕੀਤੀ ਅਤੇ 16/7/24 ਡਿਪੂ ਬੰਦ ਦੇ ਪ੍ਰੋਗਰਾਮ ਨੂੰ ਪੋਸਟਪੋਨ ਕੀਤਾ ਅਤੇ ਨਿਰਵਿਘਨ ਬੱਸ ਸਰਵਿਸ ਚਲਾਉਣ ਦਾ ਫੈਸਲਾ ਲਿਆ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਰਹਿੰਦੀਆਂ ਮੰਗਾਂ ਦਾ ਹੱਲ ਸਮੇਂ ਸਿਰ ਨਾ ਕੀਤਾ ਤਾਂ ਜਥੇਬੰਦੀ ਫਿਰ ਤੋਂ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ।

