ਲੁਧਿਆਣਾ: ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਡੇਅਰੀ ਸੰਚਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਰਅਸਲ ਬੁੱਢਾ ਡਰੇਨ ਦੇ ਆਸ-ਪਾਸ ਸਥਿਤ ਡੇਅਰੀ ਮਾਲਕਾਂ ਵੱਲੋਂ ਸੁੱਟੀ ਜਾ ਰਹੀ ਗੰਦਗੀ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਉਕਤ ਡਰੇਨ ਦੇ ਆਸ-ਪਾਸ ਸਥਿਤ ਡੇਅਰੀ ਸੰਚਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਬਿਨਾਂ ਐਨਓਸੀ ਦੇ ਡਰੇਨ ਨੇੜੇ ਡੇਅਰੀ ਯੂਨਿਟ ਨਹੀਂ ਚੱਲਣਗੇ।
ਦਰਅਸਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪੰਜਾਬ ਵਿੱਚ ਬੁੱਢਾ ਦਰਿਆ ਦੀ ਸਫ਼ਾਈ ਲਈ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡੀ.ਸੀ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਮਾਰਕਿੰਗ ਦਾ ਕੰਮ ਮੁਕੰਮਲ ਕਰਕੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਅਤੇ ਡਰੇਨ ਦੇ ਆਲੇ-ਦੁਆਲੇ ਸਥਿਤ ਡੇਅਰੀ ਸੰਚਾਲਕਾਂ ਨੂੰ ਵੀ ਉਪਰੋਕਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

