ਪੰਜਾਬ ਡੈਸਕ : ਪੰਜਾਬ ਦੇ ਪਟਿਆਲਾ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਟਿਆਲਾ ਦੇ ਬਨੂੜ 'ਚ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਗਿਆ ਹੈ ਕਿ ਬਨੂੜ ਸਨੇਟਾ ਨੇੜੇ ਹੋਏ ਇਸ ਮੁਕਾਬਲੇ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ ਅਤੇ ਇੱਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਗੈਂਗਸਟਰਾਂ ਦੀ ਪਛਾਣ ਦੀਪਕ ਅਤੇ ਰਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।