ਜਲੰਧਰ : ਸ਼ਹਿਰ 'ਚ ਦਿਨ-ਬ-ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ। ਬੇਖੌਫ ਚੋਰ ਦਿਨ-ਦਿਹਾੜੇ ਪੁਲਿਸ ਦੇ ਡਰ ਤੋਂ ਲੁੱਟਾਂ-ਖੋਹਾਂ ਕਰ ਰਹੇ ਹਨ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੰਪਨੀ ਬਾਗ ਚੌਕ ਨੇੜੇ ਇੰਪੀਰੀਅਲ ਮੈਡੀਕਲ ਹਾਲ ਵਿਖੇ ਦਿਨ ਦਿਹਾੜੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਮਦਦ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਦਿੰਦੇ ਹੋਏ ਪੀੜਤ ਨਰੇਸ਼ ਨੇ ਦੱਸਿਆ ਕਿ ਦੋ ਨੌਜਵਾਨ ਦੁਕਾਨ 'ਤੇ ਆਏ ਅਤੇ ਤੇਜ਼ਧਾਰ ਹਥਿਆਰ ਦੀ ਮਦਦ ਨਾਲ 50 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ | ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਇੰਚਾਰਜ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਮੁਲਜ਼ਮ ਬਾਈਕ 'ਤੇ ਸਵਾਰ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਦੁਕਾਨਦਾਰ ਅਨੁਸਾਰ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਵਿੱਚ ਨੁਕਸ ਸੀ, ਜਿਸ ਕਾਰਨ ਘਟਨਾ ਸੀਸੀਟੀਵੀ ਵਿੱਚ ਕੈਦ ਨਹੀਂ ਹੋ ਸਕੀ। ਪੁਲਿਸ ਹੁਣ ਆਸਪਾਸ ਦੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਦੋਵੇਂ ਮੁਲਜ਼ਮਾਂ ਨੇ ਕੁੜਤਾ ਪਾਇਆ ਹੋਇਆ ਸੀ।