HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਲੰਧਰ: ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਪਿਤਾ ਨੇ ਚੁੱਕਿਆ ਖੌਫਨਾਕ ਕਦਮ


ਜਲੰਧਰ:  ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਇੱਕ 55 ਸਾਲਾ ਵਿਅਕਤੀ, ਵਾਸੀ ਧੀਰ ਕਲੋਨੀ, ਪੰਜਾਬੀ ਬਾਗ, ਜਲੰਧਰ ਪਠਾਨਕੋਟ ਰੋਡ ਨੇ ਖੁਦਕੁਸ਼ੀ ਕਰ ਲਈ ਕਿਉਂਕਿ ਉਸ ਦੀ ਲੜਕੀ ਨੇ ਆਪਣੀ ਜਾਤ ਤੋਂ ਬਾਹਰ ਕਿਸੇ ਹੋਰ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਪਿਤਾ ਆਪਣੀ ਧੀ ਦੇ ਇਸ ਫੈਸਲੇ ਤੋਂ ਨਾਰਾਜ਼ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਹ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਸਨ। ਮ੍ਰਿਤਕ ਵੱਲੋਂ ਇੱਕ ਸੁਸਾਈਡ ਨੋਟ ਛੱਡਿਆ ਗਿਆ ਹੈ। ਮ੍ਰਿਤਕ ਦੀ ਪਛਾਣ ਨਵਲ ਕਿਸ਼ੋਰ ਉਪਾਧਿਆਏ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।  

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਐਸ.ਐਚ.ਓ. ਬਿਕਰਮ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 
 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies