ਪੰਜਾਬ ਡੈਸਕ : ਪੰਜਾਬ ਦੇ ਪਠਾਨਕੋਟ ਜ਼ਿਲੇ 'ਚ ਫਿਰ ਤੋਂ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਪੁਲਸ ਦਾ ਸਰਚ ਆਪਰੇਸ਼ਨ ਜਾਰੀ ਹੈ। ਇਨ੍ਹਾਂ ਤਿੰਨਾਂ ਸ਼ੱਕੀਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਸ਼ੱਕੀ ਵਿਅਕਤੀਆਂ ਨੂੰ ਨੰਗਲਪੁਰ ਇਲਾਕੇ 'ਚ ਦੇਖਿਆ ਗਿਆ ਹੈ। ਤਿੰਨੋਂ ਸ਼ੱਕੀ ਫੌਜ ਦੀ ਵਰਦੀ ਵਿੱਚ ਸਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ 29-30 ਜੂਨ ਦੀਆਂ ਦੱਸੀਆਂ ਜਾ ਰਹੀਆਂ ਹਨ।

