ਬਟਾਲਾ: ਬਟਾਲਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਯੂ.ਪੀ. ਮਰਸਡੀਜ਼ ਕਾਰ 'ਚ ਬੈਠੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਇਸ ਦੌਰਾਨ ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾ ਦਿੱਤੀ ਜਿਸ ਵਿੱਚ ਗੈਂਗਸਟਰ ਮਲਕੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜ਼ਖਮੀ ਗੈਂਗਸਟਰ ਨੂੰ ਪੁਲਸ ਨੇ ਕਾਬੂ ਕਰ ਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।
ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗੈਂਗਸਟਰ ਮਲਕੀਤ ਉਹੀ ਹੈ, ਜਿਸ ਨੇ ਹਾਲ ਹੀ 'ਚ ਸ਼੍ਰੀ ਹਰਗੋਬਿੰਦਪੁਰ 'ਚ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਸ਼ੂਟਰਾਂ ਰਾਹੀਂ ਗੋਲੀਬਾਰੀ ਕੀਤੀ ਸੀ।