ਜਲੰਧਰ : ਜਲੰਧਰ ਸ਼ਹਿਰ 'ਚ ਨਸ਼ੇ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ ਅਤੇ ਇਸ ਦੇ ਪ੍ਰਭਾਵ ਕਾਰਨ ਰੋਜ਼ਾਨਾ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਸ਼ਹਿਰ ਦੇ ਥਨਕੋਟ ਚੌਕ ਨੇੜੇ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਸੰਤੋਖਪੁਰਾ ਦਾ ਰਹਿਣ ਵਾਲਾ ਹੈ, ਜਿਸ ਦੀ ਪਛਾਣ ਸੰਦੀਪ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਕੋਲੋਂ ਟੀਕਾ ਵੀ ਬਰਾਮਦ ਕੀਤਾ ਹੈ। ਪੁਲੀਸ ਨੇ ਲਾਸ਼ ਦੀ ਪਛਾਣ ਕਰਕੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।