ਮੋਗਾ: ਮੋਗਾ ਤੋਂ ਇੱਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਜੀਰਾ ਰੋਡ ’ਤੇ ਕਿਰਾਏ ਦੇ ਕਮਰੇ ’ਚ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਹੈ। ਉਹ ਕੁਝ ਸਮਾਂ ਪਹਿਲਾਂ ਇੱਥੇ ਕਿਰਾਏ ਦੇ ਕੁਆਰਟਰ ਵਿੱਚ ਰਹਿਣ ਲਈ ਆਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਅਮਿਤ ਦਾ ਕਤਲ ਉਸ ਦੇ ਨਾਲ ਹੀ ਰਹਿਣ ਵਾਲੇ ਨੌਜਵਾਨ ਕਮਲਜੀਤ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਦੋਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਇਸ ਤੋਂ ਬਾਅਦ ਕਮਲਜੀਤ ਨੇ ਅਮਿਤ ਦਾ ਕਤਲ ਕਰ ਦਿੱਤਾ। ਕੁਆਰਟਰ ਦੇ ਮਾਲਕ ਨੇ ਦੱਸਿਆ ਕਿ ਅਮਿਤ ਕੁਮਾਰ ਕੁਝ ਦਿਨ ਪਹਿਲਾਂ ਹੀ ਕੁਆਰਟਰ ਵਿੱਚ ਰਹਿਣ ਲਈ ਆਇਆ ਸੀ। ਕਮਲ ਵੀ ਇਥੇ ਹੀ ਰਹਿੰਦਾ ਸੀ। ਦੋਵਾਂ ਵਿਚਾਲੇ ਲੜਾਈ ਤੋਂ ਬਾਅਦ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ।
ਮੌਕੇ 'ਤੇ ਪੁੱਜੇ ਡੀ.ਐਸ.ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਅਮਿਤ ਯੂ.ਪੀ. ਕਾ ਰਹਿ ਰਿਹਾ ਹੈ ਅਤੇ ਉਸ ਦਾ ਕਮਲ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸ ਵਿੱਚ ਕਮਲ ਨੇ ਅਮਿਤ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।