ਫਾਜ਼ਿਲਕਾ: ਫਾਜ਼ਿਲਕਾ ਬਿਜਲੀ ਬੋਰਡ ਦੇ ਜੇਈ ਕੁਲਬੀਰ ਸਿੰਘ ਨੂੰ ਵਿਜੀਲੈਂਸ ਨੇ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਡੀਐਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਕੁਲਬੀਰ ਸਿੰਘ ਜੇਈ ਨੇ ਇੱਕ ਕਿਸਾਨ ਤੋਂ ਟਰਾਂਸਫਾਰਮਰ ਲਗਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਕਾਰਨ ਉਸ ਨੂੰ ਸੱਤ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਟੀਮ ਨੇ ਦੱਸਿਆ ਕਿ ਛੰਨਾਂਵਾਲਾ ਨਿਵਾਸੀ ਸੱਜਣ ਸਿੰਘ ਪੁੱਤਰ ਵੀਰ ਸਿੰਘ ਨੇ ਵਿਭਾਗ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਿਜਲੀ ਬੋਰਡ ਦਾ ਜੇ.ਈ ਕੁਲਬੀਰ ਸਿੰਘ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ, ਇਸ ਸਬੰਧੀ ਜੇ.ਈ ਦਾ ਕਾਲ ਰਿਕਾਰਡ ਵੀ ਹਾਸਲ ਕਰ ਲਿਆ ਹੈ। ਵਿਜੀਲੈਂਸ ਟੀਮ ਨੇ ਕੁਲਬੀਰ ਸਿੰਘ ਜੇ.ਈ. ਨੂੰ ਦਿੱਤੀ, ਜਿਸ ਦੇ ਆਧਾਰ 'ਤੇ ਅੱਜ ਵਿਭਾਗ ਨੇ ਕੁਲਬੀਰ ਸਿੰਘ ਜੇ.ਈ. ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।


