ਲੁਧਿਆਣਾ : ਥਾਣਾ ਮੇਹਰਬਾਨ ਦੀ ਪੁਲਸ ਨੇ ਬੰਦੂਕ ਦੀ ਨੋਕ 'ਤੇ ਮੋਟਰਸਾਈਕਲ ਲੁੱਟਣ ਵਾਲੇ 4 ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਅਹਿਮਦ ਰਜ਼ਾ ਅੰਸਾਰੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਛੋਟੇ ਭਰਾ ਨਾਲ ਮੋਟਰਸਾਈਕਲ ’ਤੇ ਜੈਨ ਹੌਜ਼ਰੀ ਕੰਪਲੈਕਸ ਤੋਂ ਆ ਰਿਹਾ ਸੀ। ਇਸ ਦੌਰਾਨ ਉਸ ਦੇ ਪਿੱਛੇ ਦੋ ਮੋਟਰਸਾਈਕਲਾਂ ’ਤੇ ਚਾਰ ਨੌਜਵਾਨ ਹਥਿਆਰਾਂ ਸਮੇਤ ਆਏ, ਜਿਨ੍ਹਾਂ ਨੇ ਪਿਸਤੌਲ ਦੀ ਨੋਕ ’ਤੇ ਉਸ ਦਾ ਮੋਟਰਸਾਈਕਲ ਲੁੱਟ ਲਿਆ ਅਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ 4 ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

