ਚੰਡੀਗੜ੍ਹ: ਪੰਜਾਬ ਵਿੱਚ ਹੁਣ ਹਥਿਆਰਾਂ ਦੇ ਲਾਇਸੈਂਸ ਆਸਾਨੀ ਨਾਲ ਨਹੀਂ ਬਣ ਸਕਣਗੇ। ਦਰਅਸਲ ਸੂਬੇ 'ਚ ਹਥਿਆਰਾਂ ਦੇ ਵਧਦੇ ਰੁਝਾਨ ਅਤੇ ਨਿੱਤ ਦਿਨ ਵਾਪਰ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਪੁਲਿਸ ਨੇ ਇਨ੍ਹਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਅਨੁਸਾਰ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਲਈ ਕੁਝ ਨਵੇਂ ਐਸਓਪੀ ਬਣਾਏ ਗਏ ਹਨ। ਤਿਆਰ ਕੀਤੇ ਗਏ ਹਨ। ਇਕ ਹਿੰਦੀ ਅਖਬਾਰ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਹੁਣ ਨਵੇਂ ਹਥਿਆਰ ਲਾਇਸੈਂਸ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੀ ਰਿਪੋਰਟ ਲਿਆਉਣੀ ਜ਼ਰੂਰੀ ਹੋਵੇਗੀ। ਇਸ ਤੋਂ ਬਾਅਦ ਅਸਲਾ ਲਾਇਸੈਂਸ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਬੰਧਤ ਵਿਅਕਤੀ ਦੀ ਖੁਫੀਆ ਏਜੰਸੀ ਨਾਲ ਵੀ ਜਾਂਚ ਕੀਤੀ ਜਾਵੇਗੀ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਉਕਤ ਵਿਅਕਤੀ ਨੂੰ ਹਥਿਆਰ ਦੀ ਲੋੜ ਹੈ ਜਾਂ ਨਹੀਂ। ਡੀ.ਜੀ.ਪੀ ਗੌਰਵ ਯਾਦਵ ਅਨੁਸਾਰ ਨਵੇਂ ਐੱਸ.ਓ.ਪੀ. ਇਸ ਮਹੀਨੇ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਨਾਂ ਕਿਸੇ ਕਾਰਨ ਲਾਇਸੈਂਸੀ ਹਥਿਆਰਾਂ ਦੀ ਵਰਤੋਂ ਕਰਨ ਵਾਲਿਆਂ ਦੇ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ।
ਪੰਜਾਬ 'ਚ ਹਥਿਆਰ ਰੱਖਣ ਦੇ ਸ਼ੌਕੀਨਾਂ ਲਈ ਖਾਸ ਖਬਰ
July 10, 2024
0
Tags

