ਗਿੱਦੜਬਾਹਾ : ਗਿੱਦੜਬਾਹਾ ਦੀ ਝੀਲ ਵਿੱਚੋਂ ਬੱਚਿਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਬੱਚਿਆਂ ਦੀ ਪਛਾਣ 9 ਸਾਲਾ ਖੁਸ਼ਪ੍ਰੀਤ ਅਤੇ 10 ਸਾਲਾ ਸਾਹਿਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੀ ਝੀਲ 'ਚੋਂ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਸ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚਿਆਂ ਦੇ ਚਾਚੇ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਿਤਾ ਇਕੱਲਿਆਂ ਹੀ ਉਨ੍ਹਾਂ ਦੀ ਦੇਖ-ਭਾਲ ਕਰ ਰਿਹਾ ਹੈ, ਜਿਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਨ੍ਹਾਂ ਦੀ ਮਾਂ ਨੇ ਦੂਜਾ ਵਿਆਹ ਕਰ ਲਿਆ ਹੈ। ਚਾਚੇ ਨੇ ਦੱਸਿਆ ਕਿ ਕੱਲ੍ਹ ਬੱਚੇ ਮੇਲਾ ਦੇਖਣ ਗਏ ਸਨ। ਜਦੋਂ ਉਹ ਵਾਪਸ ਨਹੀਂ ਪਰਤਿਆ ਤਾਂ ਸ਼ਾਮ ਵੇਲੇ ਉਸ ਦੇ ਨਾਲ ਆਏ ਬੱਚਿਆਂ ਤੋਂ ਪੁੱਛਗਿੱਛ ਕੀਤੀ ਗਈ, ਜਿਨ੍ਹਾਂ ਨੇ ਦੱਸਿਆ ਕਿ ਉਹ ਪਾਰਕ ਵਿੱਚ ਬੈਠਾ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪਾਰਕ ਵਿੱਚ ਬੱਚਿਆਂ ਦੀ ਭਾਲ ਕੀਤੀ, ਗੁਰਦੁਆਰੇ ਵਿੱਚ ਵੇਖਿਆ ਪਰ ਉਹ ਨਾ ਮਿਲੇ, ਜਿਸ ਕਰਕੇ ਉਹ ਫਿਰ ਤੋਂ ਦੂਜੇ ਬੱਚਿਆਂ ਦੇ ਘਰ ਚਲੇ ਗਏ, ਜਿੱਥੇ ਉਨ੍ਹਾਂ ਨੇ ਮੁੜ ਪਾਰਕ ਵਿੱਚ ਬੈਠੇ ਹੋਣ ਦੀ ਗੱਲ ਆਖੀ। ਇਸ ਤੋਂ ਬਾਅਦ ਪਰੇਸ਼ਾਨ ਪਰਿਵਾਰਕ ਮੈਂਬਰਾਂ ਨੇ ਉਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ।

