HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ : 2 ਨਾਬਾਲਗ ਲੜਕੀਆਂ ਸ਼ੱਕੀ ਹਾਲਾਤਾਂ 'ਚ ਲਾਪਤਾ,


ਲੁਧਿਆਣਾ : ਲੁਧਿਆਣਾ ਥਾਣਾ ਮੇਹਰਬਾਨ ਦੀ ਪੁਲਸ ਨੇ ਬੀਤੀ ਰਾਤ 13 ਅਤੇ 14 ਸਾਲ ਦੀਆਂ ਦੋ ਨਾਬਾਲਗ ਲੜਕੀਆਂ ਦੇ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਪਿੰਡ ਨੂਰਵਾਲਾ ਦੇ ਡਰੀਮ ਸਿਟੀ ਵਾਸੀ ਪਵਨ ਕੁਮਾਰ ਪੁੱਤਰ ਧਰਮ ਨਾਥ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 13 ਸਾਲਾ ਲੜਕੀ ਘਰੋਂ 6 ਅਗਸਤ ਨੂੰ ਆਪਣੀ ਸਹੇਲੀ ਦੇ ਘਰ ਗਈ ਸੀ। ਇਸ ਤੋਂ ਬਾਅਦ ਉਸ ਦੀ ਲੜਕੀ ਤੇ ਉਸਦੀ ਸਹੇਲੀ ਦੇਰ ਤੱਕ ਘਰ ਨਹੀਂ ਪਹੁੰਚੇ। ਉਹ ਖੁਦ ਆਪਣੀ ਲੜਕੀ ਅਤੇ ਉਸ ਦੀ ਸਹੇਲੀ ਦੀ ਭਾਲ ਕਰਦਾ ਰਿਹਾ, ਪਰ ਉਹ ਨਹੀਂ ਮਿਲਿਆ, ਜਿਸ ਕਾਰਨ ਉਸ ਨੇ ਥਾਣਾ ਮੇਹਰਬਾਨ ਦੀ ਪੁਲਸ ਕੋਲ ਆਪਣੀ ਲੜਕੀ ਅਤੇ ਉਸ ਦੀ ਸਹੇਲੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਦਾ ਦੋਸ਼ ਹੈ ਕਿ ਉਸ ਦੀ ਲੜਕੀ ਅਤੇ ਉਸ ਸੀ ਸਹੇਲੀ ਨੂੰ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਲਾਭ ਲਈ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੁਕਾ ਕੇ ਰੱਖਿਆ ਹੋਇਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲੀਸ ਨੇ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies