HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵੱਡੀ ਖ਼ਬਰ: ਪੁਲਿਸ ਨੇ ਇਸ ਜ਼ਿਲ੍ਹੇ 'ਚੋਂ 3 ਗੈਂਗਸਟਰ ਕੀਤੇ ਕਾਬੂ, NRI 'ਤੇ ਹਮਲੇ ਦੀਆਂ ਤਾਰਾਂ


ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ NRI 'ਤੇ ਹਮਲਾ ਕਰਨ ਵਾਲੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚੋਂ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ, ਬਹੁਤ ਹੀ ਭੀੜ-ਭੜੱਕੇ ਵਾਲੇ ਗਊਸ਼ਾਲਾ ਬਜ਼ਾਰ ਵਿੱਚ ਸ਼ਰਾਰਤੀ ਅਨਸਰਾਂ ਦੇ ਲੁਕੇ ਹੋਣ ਦੀ ਖ਼ਬਰ ਮਿਲਦਿਆਂ ਹੀ ਪੂਰਾ ਬਾਜ਼ਾਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਐਸਡੀ ਸਕੂਲ ਨੇੜੇ ਸਥਿਤ ਧਰਮਸ਼ਾਲਾ ਦੇ ਅੰਦਰੋਂ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ।

ਬਾਜ਼ਾਰ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਅਤੇ ਵੱਡੀ ਗਿਣਤੀ ਚ ਪੁਲੀਸ ਨੇ ਧਰਮਸ਼ਾਲਾ ਨੂੰ ਘੇਰ ਲਿਆ। ਇਸ ਦੌਰਾਨ ਦੁਕਾਨਦਾਰਾਂ ਵਿੱਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਸ ਇਨ੍ਹਾਂ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ ਅਤੇ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ 'ਚ NRI ਸੁਖਚੈਨ ਸਿੰਘ ਨੂੰ ਗੋਲੀ ਮਾਰਨ ਦੇ ਮਾਮਲੇ ਦਾ ਇਨ੍ਹਾਂ ਗੈਂਗਸਟਰਾਂ ਨਾਲ ਕੋਈ ਸਬੰਧ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਮੌਕੇ 'ਤੇ ਮੌਜੂਦ ਐਸਪੀ ਸਰਬਜੀਤ ਬਾਹੀਆ ਨੇ ਇਹ ਜ਼ਰੂਰ ਦੱਸਿਆ ਕਿ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗੱਡੀਆਂ 'ਚ ਬਿਠਾ ਕੇ ਲੈ ਗਈ। ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਕਰਕੇ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।


 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies