ਵਰਨਣਯੋਗ ਹੈ ਕਿ ਜਿਨ੍ਹਾਂ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ, ਉਨ੍ਹਾਂ ਵਿੱਚ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਸ਼ਾਮਲ ਹਨ। ਦੱਸ ਦੇਈਏ ਕਿ ਇਨ੍ਹਾਂ ਮੰਤਰੀਆਂ ਖਿਲਾਫ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੰਗਲਾਤ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ੀ ਹਨ। ਇਸੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 2016 ਤੋਂ 2022 ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ: 4 ਸਾਬਕਾ ਮੰਤਰੀਆਂ 'ਤੇ ਹੋਵੇਗਾ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ
August 20, 2024
0
ਪੰਜਾਬ ਡੈਸਕ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਦੇ 4 ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਜਾਵੇਗਾ। ਵਿਧਾਨ ਸਭਾ ਸਪੀਕਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
Tags

.jpg)