ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਤੋਂ ਇਕ ਸਿਪਾਹੀ ਅਤੇ ਉਸ ਦੀ ਪਤਨੀ ਵੱਲੋਂ ਚੌਕੀ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ 'ਤੇ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਦਾ ਵੀ ਦੋਸ਼ ਹੈ।
ਜਾਣਕਾਰੀ ਅਨੁਸਾਰ ਟਰੈਫਿਕ ਪੁਲੀਸ ਇੰਚਾਰਜ ਦਾ ਕਹਿਣਾ ਹੈ ਕਿ ਉਹ ਆਪਣੀ ਟੀਮ ਸਮੇਤ ਸਮਰਾਲਾ ਦੇ ਮੇਨ ਚੌਕ ’ਤੇ ਵਿਸ਼ੇਸ਼ ਨਾਕਾਬੰਦੀ ਕਰ ਰਹੇ ਸਨ। ਜਸ਼ਨਪ੍ਰੀਤ ਨੂੰ ਰਾਤ ਨੂੰ ਉਸ ਸਮੇਂ ਰੋਕਿਆ ਗਿਆ ਜਦੋਂ ਉਸ ਦੀ ਬਾਈਕ ਦੀ ਨੰਬਰ ਪਲੇਟ ਅੱਧੀ ਟੁੱਟੀ ਹੋਈ ਸੀ ਅਤੇ ਉਸ ਕੋਲ ਕੋਈ ਵੀ ਕਾਗਜ਼ਾਤ ਨਹੀਂ ਸੀ। ਪੁਲਿਸ ਨੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ। ਇਸ ਤੋਂ ਬਾਅਦ ਜਸ਼ਨਪ੍ਰੀਤ ਨੇ ਫੋਨ ਕੀਤਾ ਤੇ ਕੁੱਜ ਦੇਰ ਬਾਅਦ ਵਿੱਚ ਸਿਪਾਹੀ ਗੁਰਪ੍ਰੀਤ ਸਿੰਘ ਅਤੇ ਪਤਨੀ ਕੁਲਦੀਪ ਕੌਰ ਇੱਕ ਆਲਟੋ ਕਾਰ ਵਿੱਚ ਘਟਨਾ ਵਾਲੀ ਥਾਂ ’ਤੇ ਪਹੁੰਚੇ। ਪੁਲਸ ਨੇ ਦੱਸਿਆ ਕਿ ਜਸ਼ਨਪ੍ਰੀਤ ਸ਼ਰਾਬ ਦੇ ਨਸ਼ੇ 'ਚ ਸੀ, ਜਿਸ ਕਾਰਨ ਉਸ ਨੇ ਪੁਲਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਨੇ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਨਾ ਸੁਣੀ। ਇਸ ਦੌਰਾਨ ਜੋੜੇ ਨੇ ਚੌਕੀ 'ਤੇ ਤਾਇਨਾਤ ਏਐਸਆਈ ਨਾਲ ਧੱਕਾ-ਮੁੱਕੀ ਕੀਤੀ ਅਤੇ ਉਨ੍ਹਾਂ ਦੀ ਵਰਦੀ ਦੇ ਬਟਨ ਵੀ ਤੋੜ ਦਿੱਤੇ।
ਪੁਲੀਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਹੁਕਮਾਂ ਅਨੁਸਾਰ ਉਸ ਨੂੰ ਲੁਧਿਆਣਾ ਜੇਲ੍ਹ ਭੇਜਣ ਲਈ ਕਿਹਾ ਗਿਆ। ਹੁਣ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਬਾਰੇ ਫੌਜ ਦੀ ਇਕਾਈ ਨੂੰ ਵੀ ਸੂਚਿਤ ਕੀਤਾ ਜਾਵੇਗਾ, ਤਾਂ ਜੋ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।