ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਲਵਿਸ਼ ਅਟਵਾਲ ਆਪਣੇ ਇੱਕ ਸਾਥੀ ਨਾਲ ਮੋਟਰਸਾਈਕਲ ’ਤੇ ਫ਼ਿਰੋਜ਼ਪੁਰ ਛਾਉਣੀ ਵੱਲ ਆ ਰਿਹਾ ਸੀ ਅਤੇ ਜਦੋਂ ਉਹ ਡੀਏਵੀ ਕਾਲਜ ਫ਼ਿਰੋਜ਼ਪੁਰ ਛਾਉਣੀ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੀ ਇੱਕ ਸਵਿਫ਼ਟ ਕਾਰ ’ਤੇ ਚਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਉਨ੍ਹਾਂ 'ਤੇ ਗੋਲੀ ਲੱਗਣ ਕਾਰਨ ਲਵਿਸ਼ ਅਟਵਾਲ ਅਤੇ ਉਸ ਦਾ ਸਾਥੀ ਸੜਕ 'ਤੇ ਡਿੱਗ ਪਏ ਅਤੇ ਕਾਰ ਸਵਾਰ ਫ਼ਰਾਰ ਹੋ ਗਏ।
ਇਸ ਸਬੰਧੀ ਜਦੋਂ ਡੀਐਸਪੀ ਸਿਟੀ ਫ਼ਿਰੋਜ਼ਪੁਰ ਸਰਦਾਰ ਸੁਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਹਮਲਾਵਰਾਂ ਨੂੰ ਫੜਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ |