ਜਲੰਧਰ— ਸ਼ਹਿਰ 'ਚ ਇਕ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਦਾਮਾ ਵਿਹਾਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਮ੍ਰਿਤਕ ਨੇ 6 ਮਿੰਟ ਦੀ ਵੀਡੀਓ ਵੀ ਬਣਾਈ ਹੈ, ਜਿਸ 'ਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ, ਸੱਸ ਅਤੇ ਸਹੁਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।