ਜਲੰਧਰ : ਜਲੰਧਰ ਕਰੀਬ 2 ਸਾਲ ਪਹਿਲਾਂ ਹੋਏ ਪਤੀ ਦੇ ਕਤਲ ਦੇ ਮਾਮਲੇ 'ਚ ਜਲੰਧਰ ਪੁਲਸ ਨੇ ਪਤਨੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਤੋਂ ਬਾਅਦ ਪਤਨੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਦਰਅਸਲ ਦੋ ਸਾਲ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਜਲੰਧਰ ਛਾਉਣੀ ਦੇ ਪਿੰਡ ਕੁੱਕੜ ਿਪੰਡ ਦੇ ਰਹਿਣ ਵਾਲੇ ਮ੍ਰਿਤਕ ਹੈਪੀ ਦਾ ਕਤਲ ਉਸ ਦੀ ਹੀ ਪਤਨੀ ਸੋਨੀਆ ਨੇ ਜ਼ਹਿਰ ਦੇ ਕੇ ਕੀਤਾ ਸੀ। ਦੱਸ ਦੇਈਏ ਕਿ ਹੈਪੀ ਦੀ ਲਾਸ਼ ਲਾਵਾਰਿਸ ਪਈ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਲਗਾਤਾਰ ਮਾਮਲੇ ਦੀ ਜਾਂਚ ਕਰ ਰਹੀ ਸੀ।
ਪੁਲਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਸੋਨੀਆ ਦੇ ਕਿਸੇ ਅਜਨਬੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਨੂੰ ਸੋਨੀਆ 'ਤੇ ਸ਼ੱਕ ਸੀ। ਇਸ ਤੋਂ ਬਾਅਦ ਸੋਨੀਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਰਸਤੇ ਤੋਂ ਹਟਾਉਣ ਦੀ ਯੋਜਨਾ ਬਣਾਈ ਅਤੇ ਉਸ ਦੇ ਪਤੀ ਹੈਪੀ ਨੂੰ ਥੋੜ੍ਹਾ-ਥੋੜ੍ਹਾ ਕਰਕੇ ਜ਼ਹਿਰ ਦੇ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲੀਸ ਨੇ ਹੈਪੀ ਦੀ ਪਤਨੀ ਸੋਨੀਆ ਅਤੇ ਉਸ ਦੇ ਪ੍ਰੇਮੀ ਮਨਜਿੰਦਰ ਸਿੰਘ ਵਾਸੀ ਕੁੱਕੜਪਿੰਡ ਨੂੰ ਨਾਮਜ਼ਦ ਕੀਤਾ ਹੈ। ਹਾਲੇ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਪੁਲੀਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮ ਸਲਾਖਾਂ ਪਿੱਛੇ ਹੋਣਗੇ।

