ਜਲੰਧਰ : ਪ੍ਰੇਮੀ ਜੋੜੇ ਨੂੰ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਸ਼ਹਿਰ 'ਚ ਹੰਗਾਮਾ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਜਲੰਧਰ ਦੇ ਭਾਰਗਵ ਕੈਂਪ ਥਾਣਾ ਖੇਤਰ 'ਚ ਉਸ ਸਮੇਂ ਕਾਫੀ ਹੰਗਾਮਾ ਹੋ ਗਿਆ, ਜਦੋਂ ਇਕ ਔਰਤ ਨੇ ਆਪਣੇ ਪਤੀ ਨੂੰ ਪ੍ਰੇਮਿਕਾ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਔਰਤ ਦੇ ਨਾਲ ਆਏ ਨੌਜਵਾਨਾਂ ਨੇ ਗੁੱਸੇ 'ਚ ਘਰ ਦਾ ਗੇਟ ਵੀ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰੇਮੀ ਜੋੜੇ ਵੱਲੋਂ ਘਰ ਦਾ ਗੇਟ ਨਾ ਖੋਲ੍ਹਣ 'ਤੇ ਇਲਾਕਾ ਨਿਵਾਸੀ ਕਾਫੀ ਦੇਰ ਤੱਕ ਕੋਸ਼ਿਸ਼ ਕਰਦੇ ਰਹੇ ਪਰ ਘਰ ਦਾ ਗੇਟ ਨਹੀਂ ਖੁੱਲ੍ਹਿਆ। ਔਰਤ ਦਾ ਕਹਿਣਾ ਹੈ ਕਿ ਘਰ 'ਚ ਇਕ ਅਣਵਿਆਹੀ ਲੜਕੀ ਰਹਿੰਦੀ ਹੈ, ਜਿਸ ਨਾਲ ਉਸ ਦਾ ਪਤੀ, ਜੋ ਤਿੰਨ ਬੱਚਿਆਂ ਦਾ ਪਿਤਾ ਹੈ, ਵੀ ਮੌਜੂਦ ਹੈ। ਔਰਤ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨੇ ਆਪਣੇ ਪਤੀ ਨੂੰ ਰੰਗੇ ਹੱਥੀਂ ਫੜਿਆ ਸੀ ਅਤੇ ਅੱਜ ਫਿਰ ਉਸ ਨੇ ਲੜਕੀ ਨੂੰ ਰੰਗੇ ਹੱਥੀਂ ਫੜ ਲਿਆ ਹੈ।