ਜਲੰਧਰ : ਜਲੰਧਰ 'ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਪਠਾਨਕੋਟ ਚੌਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਅੰਮ੍ਰਿਤਸਰ ਤੋਂ ਮੱਥਾ ਟੇਕਣ ਜਾ ਰਿਹਾ ਸੀ ਪਰ ਰਸਤੇ ਵਿੱਚ ਹਾਦਸਾ ਵਾਪਰ ਗਿਆ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟੱਕਰ ਤੋਂ ਬਾਅਦ ਆਈ-20 ਕਾਰ ਸੜਕ ਦੇ ਵਿਚਕਾਰ ਪਲਟ ਗਈ ਅਤੇ ਕਾਰ 'ਚ ਸਵਾਰ ਵਿਅਕਤੀ ਵਾਲ-ਵਾਲ ਬਚ ਗਏ। ਬ੍ਰੇਜ਼ਾ ਕਾਰ ਅਤੇ ਆਈ20 ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋਵੇਂ ਵਾਹਨ ਤਬਾਹ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।


