ਜਲੰਧਰ : ਮਹਾਨਗਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਬੂਟਾ ਮੰਡੀ ਇਲਾਕੇ 'ਚ ਜੂਆ ਖੇਡ ਰਹੇ ਨੌਜਵਾਨਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਨੌਜਵਾਨਾਂ ਨੇ ਮਿਲ ਕੇ ਦੂਜੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗਾਜ਼ੀ ਗੁਲਾਨ ਵਾਸੀ ਦੀਪੂ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਪੂ ਨੇ ਬੂਟਾ ਮੰਡੀ ਦੇ ਰਹਿਣ ਵਾਲੇ ਨੌਜਵਾਨ ਤਾਰੀ, ਜੌਨੀ ਅਤੇ ਸੁੱਖਾ ਤੋਂ ਪੈਸੇ ਲੈਣੇ ਸਨ, ਜਦੋਂ ਉਹ ਪੈਸੇ ਲੈਣ ਲਈ ਬੂਟਾ ਮੰਡੀ ਗਿਆ ਤਾਂ ਉੱਥੇ ਬੈਠੇ ਤਾਰੀ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

