ਪੰਜਾਬ ਡੈਸਕ : ਲੁਧਿਆਣਾ ਦੇ ਈਸ਼ਰ ਨਗਰ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉਥੇ ਇਕ ਖਾਲੀ ਪਲਾਟ 'ਚ ਕਾਰ 'ਚੋਂ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਵਿਅਕਤੀ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਬੇਹੋਸ਼ੀ ਦੀ ਹਾਲਤ 'ਚ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਵਿਵੇਕ ਦੱਤ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਵਿਵੇਕ ਉਨ੍ਹਾਂ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਓਹਨਾ ਨਾਲ ਰਹਿੰਦਾ ਸੀ। ਉਹ ਪਿਛਲੇ ਕਈ ਦਿਨਾਂ ਤੋਂ ਕੰਮ 'ਤੇ ਨਹੀਂ ਗਿਆ।ਓਹਨਾ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਇੰਜੀਨੀਅਰ ਹੈ। ਉਹ ਕਾਫੀ ਸਮੇਂ ਤੋਂ ਵਿਵੇਕ ਦੀ ਭਾਲ ਕਰ ਰਿਹਾ ਸੀ ਪਰ ਉਹ ਨਹੀਂ ਮਿਲਿਆ। ਇਸ ਸਮੇਂ ਏ.ਐਸ.ਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ ਹੈ। ਮਾਮਲਾ ਉਨ੍ਹਾਂ ਤੱਕ ਪਹੁੰਚਦੇ ਹੀ ਉਹ ਅਗਲੀ ਕਾਰਵਾਈ ਕਰੇਗੀ।