ਜਲੰਧਰ : ਸੰਜੇ ਗਾਂਧੀ ਨਗਰ 'ਚ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਚ ਇਕ 13 ਸਾਲਾ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਐਕਟਿਵਾ 'ਤੇ 3 ਬੱਚੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਸੰਜੇ ਗਾਂਧੀ ਨਗਰ ਕੋਲੋਂ ਲੰਘ ਰਹੇ ਸੀ ਤਾਂ ਉਹਨਾ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਕ ਬੱਚਾ ਸੜਕ 'ਤੇ ਡਿੱਗ ਗਿਆ ਅਤੇ ਟਰੱਕ ਦਾ ਟਾਇਰ ਉਸ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਬਾਕੀ ਦੋ ਬੱਚੇ ਵਾਲ-ਵਾਲ ਬਚ ਗਏ ਹਨ। ਘਟਨਾ ਦੌਰਾਨ ਟਰੱਕ ਚਾਲਕ ਟਰੱਕ ਨੂੰ ਮੌਕੇ 'ਤੇ ਹੀ ਛੱਡ ਕੇ ਫਰਾਰ ਹੋ ਗਿਆ। ਲੋਕਾਂ ਨੇ ਹਾਦਸੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਦੱਸ ਦੇਈਏ ਕਿ ਬੱਚੇ ਦਾ ਪਰਿਵਾਰ ਮੌਕੇ 'ਤੇ ਪਹੁੰਚ ਗਿਆ। ਬੱਚਾ ਪਰਵਾਸੀ ਪਰਿਵਾਰ ਨਾਲ ਸਬੰਧਤ ਹੈ। ਦੱਸ ਦਈਏ ਕਿ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਮਨਾਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਚਲਾਨ ਵੀ ਕੀਤਾ ਜਾਵੇਗਾ ਮਾਪਿਆਂ ਨੂੰ ਵੀ 3 ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਭੁਗਤਣਾ ਪਵੇਗਾ।

