ਜਲੰਧਰ : ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਨਕੋਦਰ ਚੌਕ ਨੂੰ ਜਾਂਦੇ ਰਸਤੇ 'ਚ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਨਗਰ ਨਿਗਮ ਦੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਹੁਲ ਵਾਸੀ ਲਾਂਬੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਪਰ ਰਸਤੇ 'ਚ ਹਾਦਸਾ ਹੋ ਗਿਆ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਭਾਰਗਵ ਕੈਂਪ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ।