HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸਫ਼ਾਈ ਕਰਮਚਾਰੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਨੇ ਨਗਰ ਨਿਗਮ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਰਾਜ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੇ ਬਿਹਤਰੀ/ਲਾਭ ਲਈ ਕਰਨਗੇ ਸਿਫ਼ਾਰਸ਼


ਲੁਧਿਆਣਾ : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਸਫ਼ਾਈ ਕਰਮਚਾਰੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਐਮ ਵੈਂਕਟੇਸ਼ਨ (ਕੇਂਦਰੀ ਰਾਜ ਮੰਤਰੀ ਦਾ ਦਰਜਾ) ਨੇ ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨਾਲ ਸ਼ੁੱਕਰਵਾਰ ਨੂੰ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। 
  
ਮੀਟਿੰਗ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣਨਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਨੂੰ ਸੁਧਾਰਨ ਲਈ ਸਿਫਾਰਸ਼ਾਂ ਕਰਨਾ ਸੀ। 

ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਨਿਗਰਾਨ ਇੰਜੀਨੀਅਰ ਰਵਿੰਦਰ ਗਰਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। 

ਮੀਟਿੰਗ ਵਿੱਚ ਵੱਖ-ਵੱਖ ਨਗਰ ਨਿਗਮ ਕਰਮਚਾਰੀ ਯੂਨੀਅਨਾਂ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਪੇਸ਼ ਆ ਰਹੇ ਮੁੱਦਿਆਂ 'ਤੇ ਚਿੰਤਾ ਪ੍ਰਗਟਾਈ। 

ਕਮਿਸ਼ਨ ਦੇ ਚੇਅਰਮੈਨ ਐਮ ਵੈਂਕਟੇਸ਼ਨ ਨੇ ਕਿਹਾ ਕਿ ਕਰਮਚਾਰੀ ਯੂਨੀਅਨਾਂ ਦੇ ਮੁੱਦਿਆਂ/ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਕਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕੁਝ ਮਾਮਲਿਆਂ ਵਿੱਚ ਰਾਜ ਸਰਕਾਰ ਵੱਲੋਂ ਫੈਸਲੇ ਲਏ ਜਾਣੇ ਹਨ ਜਿਨ੍ਹਾਂ ਬਾਰੇ ਉਹ ਰਾਜ ਸਰਕਾਰ ਨੂੰ ਸਿਫਾਰਸ਼ਾਂ ਕਰਨਗੇ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies