ਮਾਛੀਵਾੜਾ : ਜ਼ਿਲੇ 'ਚ ਇਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਪੁਲਸ ਨੇ ਇਕ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ 55 ਸਾਲਾ ਸੁਖਵਿੰਦਰ ਸਿੰਘ ਨੇ 6 ਸਾਲ ਦੀ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੀੜਤ ਲੜਕੀ ਦੀ ਮਾਂ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਕਿ ਉਸਦਾ ਪਤੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ ਅਤੇ ਉਸਦੀ ਸਭ ਤੋਂ ਛੋਟੀ 6 ਸਾਲ ਦੀ ਬੇਟੀ ਮਮਤਾ (ਕਾਲਪਨਿਕ ਨਾਮ) ਐਲਕੇਜੀ ਵਿੱਚ ਪੜ੍ਹਦੀ ਹੈ।
ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਨੇੜੇ ਹੀ ਰਹਿੰਦੇ ਕਿਸੇ ਰਿਸ਼ਤੇਦਾਰ ਦੇ ਘਰ ਗਈ ਸੀ ਅਤੇ ਉੱਥੇ ਖੇਡਣ ਲੱਗੀ। ਜਦੋਂ ਉਸ ਦੀ ਲੜਕੀ ਘਰ ਵਾਪਸ ਆਈ ਤਾਂ ਉਸ ਨੇ ਰੋਂਦੇ ਹੋਏ ਦੱਸਿਆ ਕਿ ਸੁਖਵਿੰਦਰ ਸਿੰਘ ਨੇ ਉਸ ਨੂੰ ਆਪਣੇ ਘਰ ਬੁਲਾਇਆ ਸੀ ਅਤੇ ਉਹ ਘਰ ਵਿਚ ਇਕੱਲੀ ਸੀ। ਲੜਕੀ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਨੂੰ ਬੈੱਡ 'ਤੇ ਲੇਟਾਇਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗਾ। ਇਸ ਦੌਰਾਨ ਮਾਸੂਮ ਬੱਚੀ ਨੇ ਕਿਹਾ, ''ਅੰਕਲ ਮੈਨੂੰ ਮਾਫ ਕਰ ਦਿਓ'' ਅਤੇ ਉਹ ਉਥੋਂ ਭੱਜ ਕੇ ਰੋਂਦੀ ਹੋਈ ਘਰ ਆ ਗਈ। ਪੁਲਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇਲਾਕੇ ਦੇ ਲੋਕ ਇਸ 55 ਸਾਲਾ ਅੱਧਖੜ ਉਮਰ ਦੇ ਵਿਅਕਤੀ ਦੀ 6 ਸਾਲ ਦੀ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਨਿਖੇਧੀ ਕਰ ਰਹੇ ਸਨ। ਇਹ ਵੀ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਨੇ ਨਸ਼ੇ ਵਿੱਚ ਧੁੱਤ ਹੋ ਕੇ ਇਹ ਘਿਨਾਉਣੀ ਹਰਕਤ ਕੀਤੀ ਹੈ।

