ਪੰਜਾਬ ਡੈਸਕ : ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਸੀ.ਐਮ ਨੇ ਇਸ ਸਬੰਧੀ ਇੱਕ ਟਵੀਟ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਹੁਸ਼ਿਆਰਪੁਰ ਦੇ ਵਿੱਚ ਇੱਕ ਵਾਹਨ ਬਰਸਾਤ ਦੇ ਪਾਣੀ ਵਿੱਚ ਰੁੜ੍ਹ ਗਿਆ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਹੀ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਗਈ... 2 ਦੀ ਭਾਲ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਜਾਰੀ ਹੈ...ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ...
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਹਾੜਾਂ ਤੋਂ ਬਹੁਤ ਸਾਰਾ ਪਾਣੀ ਤੂਫਾਨੀ ਨਾਲਿਆਂ ਅਤੇ ਨਦੀਆਂ ਵਿੱਚ ਆ ਰਿਹਾ ਹੈ… ਮੈਂ ਲੋਕਾਂ ਨੂੰ ਥੋੜਾ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਇਨੋਵਾ ਕਾਰ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਵ ਵਿੱਚ ਰੁੜ੍ਹ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਅਜੇ ਵੀ ਲਾਪਤਾ ਹਨ। ਪਿੰਡ ਵਾਸੀਆਂ ਨੇ ਬੱਚੇ ਦੀ ਜਾਨ ਬਚਾਈ ਹੈ।